Agamdairy farm

Agamdairy farm wehaguru ji

18-07-26ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਜੀ ਧਨਾਸਰੀ ਮਹਲਾ ੫ ਘਰੁ ੧੨ੴ ਸਤਿਗੁਰ ਪ੍ਰਸਾਦਿਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ...
18/07/2026

18-07-26
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਜੀ
ਧਨਾਸਰੀ ਮਹਲਾ ੫ ਘਰੁ ੧੨
ੴ ਸਤਿਗੁਰ ਪ੍ਰਸਾਦਿ
ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥

ਸ਼ਨਿਚਰਵਾਰ, ੩ ਸਾਵਣ (ਸੰਮਤ ੫੫੮ ਨਾਨਕਸ਼ਾਹੀ)

(ਅੰਗ: ੬੮੩)

ਪੰਜਾਬੀ ਵਿਆਖਿਆ
ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ । ਰਹਾਉ। ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕੋ੍ਰੜਾਂ ਪਾਪ ਮਿਟ ਜਾਂਦੇ ਹਨ ।੧। ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ ।੨। ਹੇ ਭਾਈ! ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ । ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ ।੩। ਹੇ ਭਾਈ! (ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ) ।੪। ਹੇ ਭਾਈ! (ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤਿ੍ਰਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ । ਹੇ ਨਾਨਕ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤਿ੍ਰਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ ।੫।੧।੫੫।
.

17-07-26ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਜੀ ਧਨਾਸਰੀ ਭਗਤ ਰਵਿਦਾਸ ਜੀ ਕੀੴ ਸਤਿਗੁਰ ਪ੍ਰਸਾਦਿ॥ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ...
17/07/2026

17-07-26
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਜੀ
ਧਨਾਸਰੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ॥
ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮੑਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥

ਸ਼ੁੱਕਰਵਾਰ, ੨ ਸਾਵਣ (ਸੰਮਤ ੫੫੮ ਨਾਨਕਸ਼ਾਹੀ)

(ਅੰਗ: ੬੯੪)

ਪੰਜਾਬੀ ਵਿਆਖਿਆ
ਹੇ ਮਾਧੋ! ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ ਤੇਰੇ ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, ਮੇਰੀ ਕੰਗਾਲਤਾ ਦਾ ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। ਹੇ ਸੋਹਣੇ ਰਾਮ! ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤ ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ ? ਰਹਾਉ। ਰਵਿਦਾਸ ਆਖਦਾ ਹੈ – ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ । ਮੇਹਰ ਕਰ, ਮੇਰਾ ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, ਦਰਸ਼ਨ ਦੀ ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧।
.

16-07-26ਸੰਗਰਾਂਦ ਹੁਕਮਨਾਮਾ ਸਾਹਿਬ ਜੀ ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ੴ ਸਤਿਗੁਰ ਪ੍ਰਸਾਦਿ ॥ਸਾਵਣਿ ਸਰਸੀ ਕਾਮਣੀ ਚਰਨ ਕਮਲ ਸਿਉ ਪਿਆਰੁ ॥ ਮਨੁ ...
16/07/2026

16-07-26
ਸੰਗਰਾਂਦ ਹੁਕਮਨਾਮਾ ਸਾਹਿਬ ਜੀ
ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਸਾਵਣਿ ਸਰਸੀ ਕਾਮਣੀ ਚਰਨ ਕਮਲ ਸਿਉ ਪਿਆਰੁ ॥ ਮਨੁ ਤਨੁ ਰਤਾ ਸਚ ਰੰਗਿ ਇਕੋ ਨਾਮੁ ਅਧਾਰੁ ॥ ਬਿਖਿਆ ਰੰਗ ਕੂੜਾਵਿਆ ਦਿਸਨਿ ਸਭੇ ਛਾਰੁ ॥ ਹਰਿ ਅੰਮ੍ਰਿਤ ਬੂੰਦ ਸੁਹਾਵਣੀ ਮਿਲਿ ਸਾਧੂ ਪੀਵਣਹਾਰੁ ॥ ਵਣੁ ਤਿਣੁ ਪ੍ਰਭ ਸੰਗਿ ਮਉਲਿਆ ਸੰਮ੍ਰਥ ਪੁਰਖ ਅਪਾਰੁ ॥ ਹਰਿ ਮਿਲਣੈ ਨੋ ਮਨੁ ਲੋਚਦਾ ਕਰਮਿ ਮਿਲਾਵਣਹਾਰੁ ॥ ਜਿਨੀ ਸਖੀਏ ਪ੍ਰਭੁ ਪਾਇਆ ਹੰਉ ਤਿਨ ਕੈ ਸਦ ਬਲਿਹਾਰ ॥ ਨਾਨਕ ਹਰਿ ਜੀ ਮਇਆ ਕਰਿ ਸਬਦਿ ਸਵਾਰਣਹਾਰੁ ॥ ਸਾਵਣੁ ਤਿਨਾ ਸੁਹਾਗਣੀ ਜਿਨ ਰਾਮ ਨਾਮੁ ਉਰਿ ਹਾਰੁ ॥੬॥
ਤੁਖਾਰੀ ਛੰਤ ਮਹਲਾ ੧ ਬਾਰਹ ਮਾਹਾ
ੴ ਸਤਿਗੁਰ ਪ੍ਰਸਾਦਿ ॥
ਸਾਵਣਿ ਸਰਸ ਮਨਾ ਘਣ ਵਰਸਹਿ ਰੁਤਿ ਆਏ ॥ ਮੈ ਮਨਿ ਤਨਿ ਸਹੁ ਭਾਵੈ ਪਿਰ ਪਰਦੇਸਿ ਸਿਧਾਏ ॥ ਪਿਰੁ ਘਰਿ ਨਹੀ ਆਵੈ ਮਰੀਐ ਹਾਵੈ ਦਾਮਨਿ ਚਮਕਿ ਡਰਾਏ ॥ ਸੇਜ ਇਕੇਲੀ ਖਰੀ ਦੁਹੇਲੀ ਮਰਣੁ ਭਇਆ ਦੁਖੁ ਮਾਏ ॥ ਹਰਿ ਬਿਨੁ ਨੀਦ ਭੂਖ ਕਹੁ ਕੈਸੀ ਕਾਪੜੁ ਤਨਿ ਨ ਸੁਖਾਵਏ ॥ ਨਾਨਕ ਸਾ ਸੋਹਾਗਣਿ ਕੰਤੀ ਪਿਰ ਕੈ ਅੰਕਿ ਸਮਾਵਏ ॥੯॥

ਪੰਜਾਬੀ ਵਿਆਖਿਆ:--
ਜਿਵੇਂ ਸਾਵਣ ਵਿਚ (ਵਰਖਾ ਨਾਲ ਬਨਸਪਤੀ ਹਰਿਆਵਲੀ ਹੋ ਜਾਂਦੀ ਹੈ, ਤਿਵੇਂ ਉਹ) ਜੀਵ-ਇਸਤ੍ਰੀ ਹਰਿਆਵਲੀ ਹੋ ਜਾਂਦੀ ਹੈ (ਭਾਵ, ਉਸ ਜੀਵ ਦਾ ਹਿਰਦਾ ਖਿੜ ਪੈਂਦਾ ਹੈ) ਜਿਸ ਦਾ ਪਿਆਰ ਪ੍ਰਭੂ ਦੇ ਸੁਹਣੇ ਚਰਨਾਂ ਨਾਲ ਬਣ ਜਾਂਦਾ ਹੈ । ਉਸ ਦਾ ਮਨ ਉਸ ਦਾ ਤਨ ਪਰਮਾਤਮਾ ਦੇ ਪਿਆਰ ਵਿਚ ਰੰਗਿਆ ਜਾਂਦਾ ਹੈ, ਪਰਮਾਤਮਾ ਦਾ ਨਾਮ ਹੀ (ਉਸ ਦੀ ਜ਼ਿੰਦਗੀ ਦਾ) ਆਸਰਾ ਬਣ ਜਾਂਦਾ ਹੈ । ਮਾਇਆ ਦੇ ਨਾਸਵੰਤ ਕੌਤਕ ਉਸ ਨੂੰ ਸਾਰੇ ਸੁਆਹ (ਨਿਕੰਮੇ) ਦਿਸਦੇ ਹਨ । (ਸਾਵਣ ਵਿਚ ਜਿਵੇਂ ਵਰਖਾ ਦੀ ਬੂੰਦ ਸੋਹਣੀ ਲੱਗਦੀ ਹੈ, ਤਿਵੇਂ ਪ੍ਰਭੂ-ਚਰਨਾਂ ਦੇ ਪਿਆਰ ਵਾਲੇ ਬੰਦੇ ਨੂੰ) ਹਰੀ ਦੇ ਨਾਮ ਦੀ ਆਤਮਕ ਜੀਵਨ ਦੇਣ ਵਾਲੀ ਬੂੰਦ ਪਿਆਰੀ ਲੱਗਦੀ ਹੈ, ਗੁਰੂ ਨੂੰ ਮਿਲ ਕੇ ਉਹ ਮਨੁੱਖ ਉਸ ਬੂੰਦ ਨੂੰ ਪੀਣ ਜੋਗਾ ਹੋ ਪੈਂਦਾ ਹੈ (ਪ੍ਰਭੂ ਦੀ ਵਡਿਆਈ ਦੀਆਂ ਨਿੱਕੀਆਂ ਨਿੱਕੀਆਂ ਗੱਲਾਂ ਭੀ ਉਸ ਨੂੰ ਮਿੱਠੀਆਂ ਲੱਗਦੀਆਂ ਹਨ, ਗੁਰੂ ਨੂੰ ਮਿਲ ਕੇ ਬੜੇ ਸ਼ੌਕ ਨਾਲ ਸੁਣਦਾ ਹੈ) । ਜਿਸ ਪ੍ਰਭੂ ਦੇ ਮੇਲ ਨਾਲ ਸਾਰਾ ਜਗਤ (ਬਨਸਪਤੀ ਆਦਿਕ) ਹਰਿਆ-ਭਰਿਆ ਹੋਇਆ ਹੈ, ਜੋ ਪ੍ਰਭੂ ਸਭ ਕੁਝ ਕਰਨ ਜੋਗਾ ਹੈ ਵਿਆਪਕ ਹੈ ਤੇ ਬੇਅੰਤ ਹੈ, ਉਸ ਨੂੰ ਮਿਲਣ ਵਾਸਤੇ ਮੇਰਾ ਮਨ ਭੀ ਤਾਂਘਦਾ ਹੈ, ਪਰ ਉਹ ਪ੍ਰਭੂ ਆਪ ਹੀ ਆਪਣੀ ਮਿਹਰ ਨਾਲ ਮਿਲਾਣ ਦੇ ਸਮਰੱਥ ਹੈ । ਮੈਂ ਉਹਨਾਂ ਗੁਰਮੁਖ ਸਹੇਲੀਆਂ ਤੋਂ ਸਦਕੇ ਹਾਂ, ਸਦਾ ਕੁਰਬਾਨ ਹਾਂ ਜਿਨ੍ਹਾਂ ਨੇ ਪ੍ਰਭੂ ਦਾ ਮਿਲਾਪ ਹਾਸਲ ਕਰ ਲਿਆ ਹੈ । ਹੇ ਨਾਨਕ! (ਬੇਨਤੀ ਕਰ ਤੇ ਆਖ-) ਹੇ ਪ੍ਰਭੂ! ਮੇਰੇ ਉੱਤੇ ਮਿਹਰ ਕਰ, ਤੂੰ ਆਪ ਹੀ ਗੁਰੂ ਦੇ ਸ਼ਬਦ ਦੀ ਰਾਹੀਂ (ਮੇਰੀ ਜਿੰਦ ਨੂੰ) ਸਵਾਰਨ ਜੋਗਾ ਹੈਂ । ਸਾਵਣ ਦਾ ਮਹੀਨਾ ਉਹਨਾਂ ਭਾਗਾਂ ਵਾਲੀਆਂ (ਜੀਵ-ਇਸਤ੍ਰੀਆਂ) ਵਾਸਤੇ (ਖੇੜਾ ਤੇ ਠੰਡ ਲਿਆਉਣ ਵਾਲਾ) ਹੈ ਜਿਨ੍ਹਾਂ ਨੇ ਆਪਣੇ ਹਿਰਦੇ (ਰੂਪ ਗਲ) ਵਿਚ ਪਰਮਾਤਮਾ ਦਾ ਨਾਮ (-ਰੂਪ) ਹਾਰ ਪਾਇਆ ਹੋਇਆ ਹੈ ॥੬॥
ਰਾਗ ਤੁਖਾਰੀ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ 'ਬਾਰਹ ਮਾਹਾ ਛੰਤ' । ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ । (ਹਾੜ ਦੀ ਅੱਤ ਦਰਜੇ ਦੀ ਤਪਸ਼ ਵਿਚ ਘਾਹ ਆਦਿਕ ਸੁੱਕ ਜਾਂਦੇ ਹਨ । ਉਸ ਤਪਸ਼ ਦੇ ਪਿਛੋਂ ਸਾਵਨ ਮਹੀਨੇ ਵਿਚ ਘਟਾਂ ਚੜ੍ਹਦੀਆਂ ਹਨ । ਪਸ਼ੂ ਪੰਛੀ ਮਨੁੱਖ ਤਾਂ ਕਿਤੇ ਰਹੇ, ਸੁੱਕਾ ਹੋਇਆ ਘਾਹ ਭੀ ਹਰਾ ਹੋ ਜਾਂਦਾ ਹੈ । ਉਸ ਦੀ ਹਰਿਆਵਲ ਵੇਖ ਕੇ ਹਰੇਕ ਪ੍ਰਾਣੀ ਬੋਲ ਉਠਦਾ ਹੈ-) ਹੇ ਮੇਰੇ ਮਨ! ਸਾਵਣ ਮਹੀਨੇ ਵਿਚ (ਵਰਖਾ ਦੀ) ਰੁੱਤ ਆ ਗਈ ਹੈ, ਬੱਦਲ ਵਰ੍ਹ ਰਹੇ ਹਨ, ਹੁਣ ਤੂੰ ਭੀ ਹਰਾ ਹੋ (ਤੂੰ ਭੀ ਉਮਾਹ ਵਿਚ ਆ) । (ਪਰਦੇਸ ਗਏ ਪਤੀ ਦੀ ਨਾਰ ਦਾ ਹਿਰਦਾ ਕਾਲੀਆਂ ਘਟਾਂ ਨੂੰ ਵੇਖ ਕੇ ਤੜਪ ਉਠਦਾ ਹੈ । ਉਮਾਹ ਪੈਦਾ ਕਰਨ ਵਾਲੇ ਇਹ ਸਾਮਾਨ ਵਿਛੋੜੇ ਵਿਚ ਉਸ ਨੂੰ ਦੁਖਦਾਈ ਪ੍ਰਤੀਤ ਹੁੰਦੇ ਹਨ । ਬਿਰਹੋਂ ਵਿਚ ਉਹ ਇਉਂ ਆਖਦੀ ਹੈ- ਹੇ ਮਾਂ! ਇਹ ਬੱਦਲ ਵੇਖ ਵੇਖ ਕੇ) ਮੈਨੂੰ ਆਪਣਾ ਪਤੀ ਮਨ ਵਿਚ ਰੋਮ ਰੋਮ ਵਿਚ ਪਿਆਰਾ ਲੱਗ ਰਿਹਾ ਹੈ, ਪਰ ਮੇਰੇ ਪਤੀ ਜੀ ਤਾਂ ਪਰਦੇਸ ਗਏ ਹੋਏ ਹਨ । (ਜਿਤਨਾ ਚਿਰ) ਪਤੀ ਘਰ ਵਿਚ ਨਹੀਂ ਆਉਂਦਾ, ਮੈਂ ਹਾਹੁਕਿਆਂ ਨਾਲ ਮਰ ਰਹੀ ਹਾਂ, ਬਿਜਲੀ ਚਮਕ ਕੇ (ਸਗੋਂ) ਮੈਨੂੰ ਡਰਾ ਨਹੀਂ ਹੈ । ਹੇ ਮਾਂ! (ਪਤੀ ਦੇ ਵਿਛੋੜੇ ਵਿਚ) ਮੇਰੀ ਸੱਖਣੀ ਸੇਜ ਮੈਨੂੰ ਬਹੁਤ ਦੁਖਦਾਈ ਹੋ ਰਹੀ ਹੈ, (ਪਤੀ ਤੋਂ ਵਿਛੋੜੇ ਦਾ) ਦੁੱਖ ਮੈਨੂੰ ਮੌਤ (ਬਰਾਬਰ) ਹੋ ਗਿਆ ਹੈ । (ਜਿਸ ਜੀਵ-ਇਸਤ੍ਰੀ ਦੇ ਅੰਦਰ ਪ੍ਰਭੂ-ਪਤੀ ਦਾ ਪਿਆਰ ਹੈ, ਬਿਰਹਣੀ ਨਾਰ ਵਾਂਗ) ਉਸ ਨੂੰ ਪ੍ਰਭੂ ਦੇ ਮਿਲਾਪ ਤੋਂ ਬਿਨਾ ਨਾਹ ਨੀਂਦ, ਨਾਹ ਭੁੱਖ । ਉਸ ਨੂੰ ਤਾਂ ਕੱਪੜਾ ਭੀ ਸਰੀਰ ਉਤੇ ਨਹੀਂ ਸੁਖਾਂਦਾ (ਸਰੀਰਕ ਸੁਖਾਂ ਦੇ ਕੋਈ ਭੀ ਸਾਧਨ ਉਸ ਦੇ ਮਨ ਨੂੰ ਧ੍ਰੂਹ ਨਹੀਂ ਪਾ ਸਕਦੇ) । ਹੇ ਨਾਨਕ! ਉਹੀ ਭਾਗਾਂ ਵਾਲੀ ਜੀਵ-ਇਸਤ੍ਰੀ ਪ੍ਰਭੂ-ਪਤੀ ਦੇ ਪਿਆਰ ਦੀ ਹੱਕਦਾਰ ਹੋ ਸਕਦੀ ਹੈ, ਜੋ ਸਦਾ ਪ੍ਰਭੂ ਦੀ ਯਾਦ ਵਿਚ ਲੀਨ ਰਹਿੰਦੀ ਹੈ ॥੯॥
.

15-07-26ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਜੀ ਸਲੋਕ ॥ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥...
15/07/2026

15-07-26
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਜੀ
ਸਲੋਕ ॥
ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥

ਬੁੱਧਵਾਰ, ੩੧ ਹਾੜ (ਸੰਮਤ ੫੫੮ ਨਾਨਕਸ਼ਾਹੀ)

(ਅੰਗ: ੭੦੯)

ਪੰਜਾਬੀ ਵਿਆਖਿਆ
ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ—ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।੨। ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ । ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ । ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ । ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ।੧੭।
.

14-07-26ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਜੀ ਧਨਾਸਰੀ ਭਗਤ ਰਵਿਦਾਸ ਜੀ ਕੀੴ ਸਤਿਗੁਰ ਪ੍ਰਸਾਦਿ॥ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ...
14/07/2026

14-07-26
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਜੀ
ਧਨਾਸਰੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ॥
ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮੑਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ)

(ਅੰਗ: ੬੯੪)

ਪੰਜਾਬੀ ਵਿਆਖਿਆ:--
ਹੇ ਮਾਧੋ! ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ ਤੇਰੇ ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, ਮੇਰੀ ਕੰਗਾਲਤਾ ਦਾ ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। ਹੇ ਸੋਹਣੇ ਰਾਮ! ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤ ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ ? ਰਹਾਉ। ਰਵਿਦਾਸ ਆਖਦਾ ਹੈ – ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ । ਮੇਹਰ ਕਰ, ਮੇਰਾ ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, ਦਰਸ਼ਨ ਦੀ ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧।
.

13-07-26ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਜੀ ਟੋਡੀ ਮਹਲਾ ੫ ॥ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ...
13/07/2026

13-07-26
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਜੀ
ਟੋਡੀ ਮਹਲਾ ੫ ॥
ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥

ਸੋਮਵਾਰ, ੨੯ ਹਾੜ (ਸੰਮਤ ੫੫੮ ਨਾਨਕਸ਼ਾਹੀ)

(ਅੰਗ: ੭੧੧)

ਪੰਜਾਬੀ ਵਿਆਖਿਆ:--
ਹੇ ਭਾਈ ! ਪਰਮਾਤਮਾ ਦੇ ਨਾਮ ਨੂੰ ਭੁਲਾਇਆਂ ਸਦਾ ਮਾਇਆ ਦੇ ਹੱਥੋਂ ਮਨੁੱਖ ਦੀ ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ ਧੋਖਾ ਨਹੀਂ ਲੱਗ ਸਕਦਾ।ਰਹਾਉ। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜਿੰਦਗੀ ਗੁਜ਼ਾਰਨੀ ਹੈ, ਉਹ ਇਉ ਹੀ ਹੁੰਦੀ ਹੈ, ਜਿਵੇਂ ਸੱਪ ਆਪਣੀ ਉਮਰ ਗੁਜ਼ਾਰਦਾ ਹੈ, ਉਮਰ ਭਾਵੇ ਲੰਮੀ ਹੁੰਦੀ ਹੈ, ਪਰ ਉਹ ਸਦਾ ਆਪਣੇ ਅੰਦਰ ਜ਼ਹਰ ਪੈਦਾ ਕਰਦਾ ਰਹਿੰਦਾ ਹੈ। ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ।੧। ਹੇ ਨਾਨਕ ! ਆਖ-ਹੇ ਭਾਈ ! ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ, ਜਿਸ ਉੱਤੇ ਹਰੀ ਨੇ ਮਿਹਰ ਕੀਤੀ ਹੈ । ਉਹ ਮਨੁੱਖ ਸਦਾ ਸੁਖੀ ਜੀਵਨ ਬਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਕ ਹੁੰਦੀ ਹੈ। ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ ।੨।੨।
.

12-07-26ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਜੀ ਧਨਾਸਰੀ ਮਹਲਾ ੧ ॥ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦ...
12/07/2026

12-07-26
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਜੀ
ਧਨਾਸਰੀ ਮਹਲਾ ੧ ॥
ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥ ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥ ਅਕਥੁ ਕਥਾਵੈ ਸਬਦਿ ਮਿਲਾਵੈ ॥ ਹਰਿ ਕੇ ਲੋਗ ਅਵਰ ਨਹੀ ਕਾਰਾ ॥ ਸਾਚਉ ਠਾਕੁਰੁ ਸਾਚੁ ਪਿਆਰਾ ॥੨॥ ਤਨ ਮਹਿ ਮਨੂਆ ਮਨ ਮਹਿ ਸਾਚਾ ॥ ਸੋ ਸਾਚਾ ਮਿਲਿ ਸਾਚੇ ਰਾਚਾ ॥ ਸੇਵਕੁ ਪ੍ਰਭ ਕੈ ਲਾਗੈ ਪਾਇ ॥ ਸਤਿਗੁਰੁ ਪੂਰਾ ਮਿਲੈ ਮਿਲਾਇ ॥੩॥ ਆਪਿ ਦਿਖਾਵੈ ਆਪੇ ਦੇਖੈ ॥ ਹਠਿ ਨ ਪਤੀਜੈ ਨਾ ਬਹੁ ਭੇਖੈ ॥ ਘੜਿ ਭਾਡੇ ਜਿਨਿ ਅੰਮ੍ਰਿਤੁ ਪਾਇਆ ॥ ਪ੍ਰੇਮ ਭਗਤਿ ਪ੍ਰਭਿ ਮਨੁ ਪਤੀਆਇਆ ॥੪॥ ਪੜਿ ਪੜਿ ਭੂਲਹਿ ਚੋਟਾ ਖਾਹਿ ॥ ਬਹੁਤੁ ਸਿਆਣਪ ਆਵਹਿ ਜਾਹਿ ॥ ਨਾਮੁ ਜਪੈ ਭਉ ਭੋਜਨੁ ਖਾਇ ॥ ਗੁਰਮੁਖਿ ਸੇਵਕ ਰਹੇ ਸਮਾਇ ॥੫॥ ਪੂਜਿ ਸਿਲਾ ਤੀਰਥ ਬਨ ਵਾਸਾ ॥ ਭਰਮਤ ਡੋਲਤ ਭਏ ਉਦਾਸਾ ॥ ਮਨਿ ਮੈਲੈ ਸੂਚਾ ਕਿਉ ਹੋਇ ॥ ਸਾਚਿ ਮਿਲੈ ਪਾਵੈ ਪਤਿ ਸੋਇ ॥੬॥ ਆਚਾਰਾ ਵੀਚਾਰੁ ਸਰੀਰਿ ॥ ਆਦਿ ਜੁਗਾਦਿ ਸਹਜਿ ਮਨੁ ਧੀਰਿ ॥ ਪਲ ਪੰਕਜ ਮਹਿ ਕੋਟਿ ਉਧਾਰੇ ॥ ਕਰਿ ਕਿਰਪਾ ਗੁਰੁ ਮੇਲਿ ਪਿਆਰੇ ॥੭॥ ਕਿਸੁ ਆਗੈ ਪ੍ਰਭ ਤੁਧੁ ਸਾਲਾਹੀ ॥ ਤੁਧੁ ਬਿਨੁ ਦੂਜਾ ਮੈ ਕੋ ਨਾਹੀ ॥ ਜਿਉ ਤੁਧੁ ਭਾਵੈ ਤਿਉ ਰਾਖੁ ਰਜਾਇ ॥ ਨਾਨਕ ਸਹਜਿ ਭਾਇ ਗੁਣ ਗਾਇ ॥੮॥੨॥

ਐਤਵਾਰ, ੨੮ ਹਾੜ (ਸੰਮਤ ੫੫੮ ਨਾਨਕਸ਼ਾਹੀ)

(ਅੰਗ: ੬੮੬)

ਪੰਜਾਬੀ ਵਿਆਖਿਆ
ਜੇਹੜਾ ਮਨੁੱਖ ਗੁਰੂ ਦੀ ਰਾਹੀਂ ਅਡੋਲ ਅਵਸਥਾ ਵਿਚ ਟਿਕ ਕੇ ਪ੍ਰਭੂ-ਚਰਨਾਂ ਵਿਚ ਜੁੜਦਾ ਹੈ, ਉਸ ਦਾ ਪ੍ਰਭੂ-ਚਰਨਾਂ ਵਿਚ ਜੁੜਨਾ ਕਬੂਲ ਪੈਂਦਾ ਹੈ । ਉਸ ਮਨੁੱਖ ਨੂੰ ਨਾਹ ਆਤਮਕ ਮੌਤ ਆਉਂਦੀ ਹੈ, ਨਾਹ ਹੀ ਜਨਮ ਮਰਨ ਦਾ ਗੇੜ । ਅਜੇਹਾ ਪ੍ਰਭੂ ਦਾ ਦਾਸ ਪ੍ਰਭੂ ਵਿਚ ਲੀਨ ਰਹਿੰਦਾ ਹੈ, ਪ੍ਰਭੂ ਅਜੇਹੇ ਸੇਵਕ ਦੇ ਅੰਦਰ ਪਰਗਟ ਹੋ ਜਾਂਦਾ ਹੈ । ਉਹ ਸੇਵਕ ਜਿੱਧਰ ਤੱਕਦਾ ਹੈ ਉਸ ਨੂੰ ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ ਦਿੱਸਦਾ ।੧।ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਕੀਤਿਆਂ ਉਹ (ਆਤਮਕ) ਟਿਕਾਣਾ ਮਿਲ ਜਾਂਦਾ ਹੈ ਜਿਥੇ ਮਨ ਸਦਾ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ । (ਪਰ) ਗੁਰੂ ਨੂੰ ਮਿਲਣ ਤੋਂ ਬਿਨਾ ਆਤਮਕ ਮੌਤੇ ਮਰ ਕੇ ਜਨਮ ਮਰਨ ਦੇ ਗੇੜ ਵਿਚ ਪਏ ਰਹੀਦਾ ਹੈ ।੧।ਰਹਾਉ।ਮੈਂ (ਭੀ) ਉਹੀ ਗੁਰੂ ਧਾਰਨਾ ਚਾਹੁੰਦਾ ਹਾਂ ਜੇਹੜਾ ਸਦਾ-ਥਿਰ ਪ੍ਰਭੂ ਨੂੰ (ਮੇਰੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਦੇਵੇ, ਜੇਹੜਾ ਮੈਥੋਂ ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਾਵੇ, ਤੇ ਆਪਣੇ ਸ਼ਬਦ ਦੀ ਰਾਹੀਂ ਮੈਨੂੰ ਪ੍ਰਭੂ-ਚਰਨਾਂ ਵਿਚ ਜੋੜ ਦੇਵੇ ।ਪਰਮਾਤਮਾ ਦੇ ਭਗਤ ਨੂੰ (ਸਿਫ਼ਤਿ-ਸਾਲਾਹ ਤੋਂ ਬਿਨਾ) ਕੋਈ ਹੋਰ ਕਾਰ ਨਹੀਂ (ਸੁੱਝਦੀ) । ਭਗਤ ਸਦਾ-ਥਿਰ ਪ੍ਰਭੂ ਨੂੰ ਹੀ ਸਿਮਰਦਾ ਹੈ, ਸਦਾ-ਥਿਰ ਪ੍ਰਭੂ ਉਸ ਨੂੰ ਪਿਆਰਾ ਲੱਗਦਾ ਹੈ ।ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਗੁਰੂ ਉਸ ਨੂੰ ਪ੍ਰਭੂ-ਚਰਨਾਂ ਵਿਚ ਮਿਲਾ ਦੇਂਦਾ ਹੈ, ਉਹ ਸੇਵਕ ਪ੍ਰਭੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਉਸ ਦਾ ਮਨ ਸਰੀਰ ਦੇ ਅੰਦਰ ਹੀ ਰਹਿੰਦਾ ਹੈ (ਭਾਵ, ਮਾਇਆ-ਮੋਹਿਆ ਦਸੀਂ ਪਾਸੀਂ ਦੌੜਦਾ ਨਹੀਂ (ਫਿਰਦਾ), ਉਸ ਦੇ ਮਨ ਵਿਚ ਸਦਾ-ਥਿਰ ਪ੍ਰਭੂ ਪਰਗਟ ਹੋ ਜਾਂਦਾ ਹੈ, ਉਹ ਸੇਵਕ ਸਦਾ-ਥਿਰ ਪ੍ਰਭੂ ਨੂੰ ਸਿਮਰ ਕੇ ਤੇ ਉਸ ਵਿਚ ਮਿਲ ਕੇ ਉਸ (ਦੀ ਯਾਦ) ਵਿਚ ਲੀਨ ਰਹਿੰਦਾ ਹੈ ।੩।ਪਰਮਾਤਮਾ ਆਪਣਾ ਦਰਸਨ ਆਪ ਹੀ (ਗੁਰੂ ਦੀ ਰਾਹੀਂ) ਕਰਾਂਦਾ ਹੈ, ਆਪ ਹੀ (ਸਭ ਜੀਵਾਂ ਦੇ) ਦਿਲ ਦੀ ਜਾਣਦਾ ਹੈ (ਇਸ ਵਾਸਤੇ ਉਹ) ਹਠ ਦੀ ਰਾਹੀਂ ਕੀਤੇ ਕਰਮਾਂ ਉਤੇ ਨਹੀਂ ਪਤੀਜਦਾ, ਨਾਹ ਹੀ ਬਹੁਤੇ (ਧਾਰਮਿਕ) ਭੇਖਾਂ ਤੇ ਪ੍ਰਸੰਨ ਹੁੰਦਾ ਹੈ । ਜਿਸ ਪ੍ਰਭੂ ਨੇ (ਸਾਰੇ) ਸਰੀਰ ਸਾਜੇ ਹਨ ਤੇ (ਗੁਰੂ ਦੀ ਸਰਨ ਆਏ ਕਿਸੇ ਵਡਭਾਗੀ ਦੇ ਹਿਰਦੇ ਵਿਚ) ਨਾਮ-ਅੰਮ੍ਰਿਤ ਪਾਇਆ ਹੈ ਉਸੇ ਪ੍ਰਭੂ ਨੇ ਉਸ ਦਾ ਮਨ ਪ੍ਰੇਮਾ ਭਗਤੀ ਵਿਚ ਜੋੜਿਆ ਹੈ ।੪।ਜੇਹੜੇ ਮਨੁੱਖ (ਵਿੱਦਿਆ) ਪੜ੍ਹ ਪੜ੍ਹ ਕੇ (ਵਿੱਦਿਆ ਦੇ ਮਾਣ ਵਿਚ ਹੀ ਸਿਮਰਨ ਤੋਂ) ਖੁੰਝ ਜਾਂਦੇ ਹਨ ਉਹ (ਆਤਮਕ ਮੌਤ ਦੀਆਂ) ਚੋਟਾਂ ਸਹਿੰਦੇ ਹਨ । (ਵਿੱਦਿਆ ਦੀ) ਬਹੁਤੀ ਚਤੁਰਾਈ ਦੇ ਕਾਰਨ ਜਨਮ ਮਰਨ ਦੇ ਗੇੜ ਵਿਚ ਪੈਂਦੇ ਹਨ । ਜੇਹੜਾ ਜੇਹੜਾ ਮਨੁੱਖ ਪ੍ਰਭੂ ਦਾ ਨਾਮ ਜਪਦਾ ਹੈ ਤੇ ਪ੍ਰਭੂ ਦੇ ਡਰ-ਅਦਬ ਨੂੰ ਆਪਣੇ ਆਤਮਾ ਦੀ ਖ਼ੁਰਾਕ ਬਣਾਂਦਾ ਹੈ, ਉਹ ਸੇਵਕ ਗੁਰੂ ਦੀ ਸਰਨ ਪੈ ਕੇ ਪ੍ਰਭੂ ਵਿਚ ਲੀਨ ਰਹਿੰਦੇ ਹਨ ।੫।ਜੇਹੜਾ ਮਨੁੱਖ ਪੱਥਰ (ਦੀਆਂ ਮੂਰਤੀਆਂ) ਪੂਜਦਾ ਰਿਹਾ, ਤੀਰਥਾਂ ਦੇ ਇਸ਼ਨਾਨ ਕਰਦਾ ਰਿਹਾ, ਜੰਗਲਾਂ ਵਿਚ ਨਿਵਾਸ ਰੱਖਦਾ ਰਿਹਾ, ਤਿਆਗੀ ਬਣ ਕੇ ਥਾਂ ਥਾਂ ਭਟਕਦਾ ਡੋਲਦਾ ਫਿਰਿਆ (ਤੇ ਇਹਨਾਂ ਹੀ ਕਰਮਾਂ ਨੂੰ ਧਰਮ ਸਮਝਦਾ ਰਿਹਾ), ਜੇ ਉਸ ਦਾ ਮਨ ਮੈਲਾ ਹੀ ਰਿਹਾ ਤਾਂ ਉਹ ਪਵਿਤ੍ਰ ਕਿਵੇਂ ਹੋ ਸਕਦਾ ਹੈ? ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਵਿਚ (ਸਿਮਰਨ ਦੀ ਰਾਹੀਂ) ਲੀਨ ਹੁੰਦਾ ਹੈ (ਉਹੀ ਪਵਿਤ੍ਰ ਹੁੰਦਾ ਹੈ, ਤੇ) ਉਹ (ਲੋਕ ਪਰਲੋਕ ਵਿਚ) ਇੱਜ਼ਤ ਪਾਂਦਾ ਹੈ ।੬।ਹੇ ਪਿਆਰੇ ਪ੍ਰਭੂ! ਮੇਹਰ ਕਰ ਕੇ ਮੈਨੂੰ ਉਹ ਗੁਰੂ ਮਿਲਾ ਜੋ ਅੱਖ ਝਮਕਣ ਦੇ ਸਮੇ ਵਿਚ ਕੋ੍ਰੜਾਂ ਬੰਦਿਆਂ ਨੂੰ (ਵਿਕਾਰਾਂ ਤੋਂ) ਬਚਾ ਲੈਂਦਾ ਹੈ, ਜਿਸ ਦਾ ਮਨ ਸਦਾ ਹੀ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ ਤੇ ਗੰਭੀਰ ਰਹਿੰਦਾ ਹੈ ਜਿਸ ਦੇ ਅੰਦਰ ਉੱਚਾ ਆਚਰਨ ਭੀ ਹੈ ਤੇ ਉੱਚੀ (ਆਤਮਕ) ਸੂਝ ਭੀ ਹੈ ।੭।ਹੇ ਨਾਨਕ! ਪ੍ਰਭੂ-ਦਰ ਤੇ ਇਉਂ ਅਰਦਾਸ ਕਰ—ਹੇ ਪ੍ਰਭੂ! ਮੈਂ ਕਿਸ ਬੰਦੇ ਅੱਗੇ ਤੇਰੀ ਸਿਫ਼ਤਿ-ਸਾਲਾਹ ਕਰਾਂ? ਮੈਨੂੰ ਤਾਂ ਤੈਥੋਂ ਬਿਨਾ ਹੋਰ ਕੋਈ ਕਿਤੇ ਦਿੱਸਦਾ ਹੀ ਨਹੀਂ ।ਜਿਵੇਂ ਤੇਰੀ ਮੇਹਰ ਹੋਵੇ ਮੈਨੂੰ ਆਪਣੀ ਰਜ਼ਾ ਵਿਚ ਰੱਖ, ਤਾ ਕਿ (ਤੇਰਾ ਦਾਸ) ਅਡੋਲ ਆਤਮਕ ਅਵਸਥਾ ਵਿਚ ਟਿਕ ਕੇ ਤੇਰੇ ਪ੍ਰੇਮ ਵਿਚ ਟਿਕ ਕੇ ਤੇਰੇ ਗੁਣ ਗਾਵੇ ।੮।੨।
.

11-07-26ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਜੀ ਧਨਾਸਰੀ ਭਗਤ ਰਵਿਦਾਸ ਜੀ ਕੀੴ ਸਤਿਗੁਰ ਪ੍ਰਸਾਦਿ॥ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ...
11/07/2026

11-07-26
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਜੀ
ਧਨਾਸਰੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ॥
ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮੑਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥

ਸ਼ਨਿਚਰਵਾਰ, ੨੭ ਹਾੜ (ਸੰਮਤ ੫੫੮ ਨਾਨਕਸ਼ਾਹੀ)

(ਅੰਗ: ੬੯੪)

ਪੰਜਾਬੀ ਵਿਆਖਿਆ
ਹੇ ਮਾਧੋ! ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ ਤੇਰੇ ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, ਮੇਰੀ ਕੰਗਾਲਤਾ ਦਾ ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। ਹੇ ਸੋਹਣੇ ਰਾਮ! ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤ ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ ? ਰਹਾਉ। ਰਵਿਦਾਸ ਆਖਦਾ ਹੈ – ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ । ਮੇਹਰ ਕਰ, ਮੇਰਾ ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, ਦਰਸ਼ਨ ਦੀ ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧।
.

10-07-26ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਜੀ ਧਨਾਸਰੀ ਮਹਲਾ ੫ ॥ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ...
10/07/2026

10-07-26
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਜੀ
ਧਨਾਸਰੀ ਮਹਲਾ ੫ ॥
ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥

ਸ਼ੁੱਕਰਵਾਰ, ੨੬ ਹਾੜ (ਸੰਮਤ ੫੫੮ ਨਾਨਕਸ਼ਾਹੀ)

(ਅੰਗ: ੬੮੦)

ਪੰਜਾਬੀ ਵਿਆਖਿਆ:--
ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ ।੧। ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ । ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ। ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ । ਹੇ ਨਾਨਕ! ਆਖ—(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ ।੨।੫।੩੬।
.

09-07-26ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਜੀ ਜੈਤਸਰੀ ਮਹਲਾ ੫ ਘਰੁ ੨ ਛੰਤੴ ਸਤਿਗੁਰ ਪ੍ਰਸਾਦਿ॥ ਸਲੋਕੁ॥ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅ...
09/07/2026

09-07-26
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਜੀ
ਜੈਤਸਰੀ ਮਹਲਾ ੫ ਘਰੁ ੨ ਛੰਤ
ੴ ਸਤਿਗੁਰ ਪ੍ਰਸਾਦਿ॥ ਸਲੋਕੁ॥
ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥ ਸਲੋਕੁ ॥ ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥ ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥ ਛੰਤੁ ॥ ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥ ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥ ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥੨॥ ਸਲੋਕੁ ॥ ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ ॥ ਰਾਮ ਨਾਮ ਧਨੁ ਸੰਚੀਐ ਨਾਨਕ ਨਿਬਹੈ ਸਾਥਿ ॥੩॥ ਛੰਤੁ ॥ ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥ ਥਾਨ ਥਨੰਤਰਿ ਆਪਿ ਜਲਿ ਥਲਿ ਪੂਰ ਸੋਇ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ ॥ ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ ਗੁਣ ਤਾ ਕੇ ਕਿਆ ਗਨੀ ॥ ਭਜੁ ਸਰਣਿ ਸੁਆਮੀ ਸੁਖਹ ਗਾਮੀ ਤਿਸੁ ਬਿਨਾ ਅਨ ਨਾਹਿ ਕੋਇ ॥ ਬਿਨਵੰਤਿ ਨਾਨਕ ਦਇਆ ਧਾਰਹੁ ਤਿਸੁ ਪਰਾਪਤਿ ਨਾਮੁ ਹੋਇ ॥੩॥ ਸਲੋਕੁ ॥ ਚਿਤਿ ਜਿ ਚਿਤਵਿਆ ਸੋ ਮੈ ਪਾਇਆ ॥ ਨਾਨਕ ਨਾਮੁ ਧਿਆਇ ਸੁਖ ਸਬਾਇਆ ॥੪॥ ਛੰਤੁ ॥ ਅਬ ਮਨੁ ਛੂਟਿ ਗਇਆ ਸਾਧੂ ਸੰਗਿ ਮਿਲੇ ॥ ਗੁਰਮੁਖਿ ਨਾਮੁ ਲਇਆ ਜੋਤੀ ਜੋਤਿ ਰਲੇ ॥ ਹਰਿ ਨਾਮੁ ਸਿਮਰਤ ਮਿਟੇ ਕਿਲਬਿਖ ਬੁਝੀ ਤਪਤਿ ਅਘਾਨਿਆ ॥ ਗਹਿ ਭੁਜਾ ਲੀਨੇ ਦਇਆ ਕੀਨੇ ਆਪਨੇ ਕਰਿ ਮਾਨਿਆ ॥ ਲੈ ਅੰਕਿ ਲਾਏ ਹਰਿ ਮਿਲਾਏ ਜਨਮ ਮਰਣਾ ਦੁਖ ਜਲੇ ॥ ਬਿਨਵੰਤਿ ਨਾਨਕ ਦਇਆ ਧਾਰੀ ਮੇਲਿ ਲੀਨੇ ਇਕ ਪਲੇ ॥੪॥੨॥

ਵੀਰਵਾਰ, ੨੫ ਹਾੜ (ਸੰਮਤ ੫੫੮ ਨਾਨਕਸ਼ਾਹੀ)

(ਅੰਗ: ੭੦੪)

ਪੰਜਾਬੀ ਵਿਆਖਿਆ
ਹੇ ਨਾਨਕ! (ਆਖ) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ ਸਰਨ ਆਏ ਦੀ ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ ।੧। ਛੰਤੁ । ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋਂ ਤਿਵੇਂ ਮਾਇਆ ਦੇ ਮੋਹ ਤੋਂ ਮੇਰੀ ਰੱਖਿਆ ਕਰ। ਮੈਂ ਆਪਣੇ ਕਿਤਨੇ ਕੁ ਔਗਣ ਗਿਣਾਂ ? ਮੇਰੇ ਅੰਦਰ ਅਣਗਿਣਤ ਔਗਣ ਹਨ। ਹੇ ਪ੍ਰਭੂ ! ਮੇਰੇ ਅਣਿਗਣਤ ਹੀ ਔਗਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀਂ ਜੀਵ ਦੁਖਦਾਈ ਵਿਕਾਰ ਆਪਣੇ ਵਲੋਂ ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ ਸਾਡੇ ਨਾਲ ਹੀ ਵੱਸਦਾ ਹੈਂ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ ਵਿਕਾਰਾਂ ਦੇ ਗੇੜ ਵਿਚੋਂ ਕੱਢ ਲੈ ।੧। ਹੇ ਭਾਈ! ਪਰਮਾਤਮਾ ਦੇ ਅਣਗਿਣਤ ਗੁਣਾਂ ਦਾ ਨਿਰਨਾ ਨਹੀਂ ਹੋ ਸਕਦਾ, ਉਸ ਦਾ ਨਾਮਣਾ (ਵਡੱਪਨ) ਸਭ ਤੋਂ ਉੱਚਾ ਹੈ। ਨਾਨਕ ਦੀ ਉਸੇ ਦੇ ਦਰ ਤੇ ਹੀ ਅਰਦਾਸ ਹੈ ਕਿ ਮੈਨੂੰ ਨਿਆਸਰੇ ਨੂੰ ਉਸ ਦੇ ਚਰਨਾਂ ਵਿਚ ਥਾਂ ਮਿਲ ਜਾਏ ।੨। ਛੰਤੁ । ਹੇ ਭਾਈ! ਅਸਾਂ ਜੀਵਾਂ ਵਾਸਤੇ ਪਰਮਾਤਮਾ ਤੋਂ ਬਿਨਾ ਕੋਈ ਹੋਰ ਥਾਂ ਨਹੀਂ ਹੈ, ਪਰਮਾਤਮਾ ਦਾ ਦਰ ਛੱਡ ਕੇ ਅਸੀਂ ਕਿਸ ਦੇ ਪਾਸ ਜਾ ਸਕਦੇ ਹਾਂ ? ਦੋਵੇਂ ਹੱਥ ਜੋੜ ਕੇ ਅੱਠੇ ਪਹਰ (ਹਰ ਵੇਲੇ) ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ। ਹੇ ਭਾਈ! ਆਪਣੇ ਉਸ ਪ੍ਰਭੁ ਦਾ ਧਿਆਨ ਧਰ ਕੇ ਉਸ ਦੇ ਦਰ ਤੋਂ ਮਨ-ਮੰਗੀ ਮੁਰਾਦ ਹਾਸਲ ਕਰ ਲਈਦੀ ਹੈ। ਆਪਣੇ ਅੰਦਰੋਂ ਅਹੰਕਾਰ, ਮੋਹ, ਅਤੇ ਕੋਈ ਹੋਰ ਆਸਰਾ ਭਾਲਣ ਦਾ ਭੈੜ ਤਿਆਗ ਕੇ ਇਕ ਪਰਮਾਤਮਾ ਦੇ ਚਰਨਾਂ ਨਾਲ ਹੀ ਸੁਰਤਿ ਜੋੜਨੀ ਚਾਹੀਦੀ ਹੈ। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਆਪਣੇ ਅੰਦਰੋਂ ਸਾਰਾ ਆਪਾ-ਭਾਵ ਮਿਟਾ ਦੇਣਾ ਚਾਈਦਾ ਹੈ। ਨਾਨਕ ਤਾਂ ਪ੍ਰਭੂ ਦੇ ਦਰ ਤੇ ਹੀ ਬੇਨਤੀ ਕਰਦਾ ਹੈ ਤੇ ਆਖਦਾ ਹੈ – ਹੇ ਪ੍ਰਭੂ! ਮੇਹਰ ਕਰ ਤੇਰੀ ਮੇਹਰ ਨਾਲ ਹੀ ਤੇਰੇ ਸਦਾ ਥਿਰ ਰਹਿਣ ਵਾਲੇ ਨਾਮ ਵਿਚ ਲੀਨ ਹੋ ਸਕੀਦਾ ਹੈ ।੨। ਹੇ ਮੇਰੇ ਮਨ! ਜਿਸ ਪਰਮਾਤਮਾ ਦੇ ਹੱਥ ਵਿਚ ਸਾਡੀ ਹਰੇਕ ਜੀਵਨ ਜੁਗਤਿ ਹੈ, ਉਸ ਦਾ ਨਾਮ ਸਿਮਰਨਾ ਚਾਹੀਦਾ ਹੈ। ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ, ਇਹੀ ਧਨ ਸਾਡੇ ਨਾਲ ਸਾਥ ਕਰਦਾ ਹੈ ।੩। ਛੰਤੁ । ਹੇ ਭਾਈ! ਸਿਰਫ਼ ਪਰਮਾਤਮਾ ਹੀ ਸਦਾ ਨਾਲ ਨਿਭਣ ਵਾਲਾ ਸਾਥੀ ਹੈ, ਉਸ ਤੋਂ ਬਿਨਾਂ ਹੋਰ ਕੋਈ ਸਾਥੀ ਨਹੀਂ। ਉਹੀ ਪਰਮਾਤਮਾ ਪਾਣੀ ਵਿਚ ਧਰਤੀ ਵਿਚ ਹਰੇਕ ਥਾਂ ਵਿਚ ਵੱਸ ਰਿਹਾ ਹੈ। ਹੇ ਭਾਈ! ਉਹ ਮਾਲਕ-ਪ੍ਰਭੂ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਵਿਆਪ ਰਿਹਾ ਹੈ, ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ। ਉਸ ਗੋਪਾਲ ਗੋਬਿੰਦ ਦੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ, ਉਸ ਦੇ ਗੁਣ ਬੇਅੰਤ ਹਨ, ਮੈਂ ਉਸ ਦੇ ਗੁਣ ਕੀ ਗਿਣ ਸਕਦਾਂ ਹਾਂ ? ਹੇ ਭਾਈ! ਉਸ ਮਾਲਕ ਦੀ ਸਰਨ ਪਿਆ ਰਹੁ, ਉਹ ਹੀ ਸਾਰੇ ਸੁਖ ਅਪੜਾਣ ਵਾਲਾ ਹੈ। ਉਸ ਤੋਂ ਬਿਨਾ ਅਸਾਂ ਜੀਵਾਂ ਦਾ ਹੋਰ ਕੋਈ ਸਹਾਰਾ ਨਹੀਂ ਹੈ । ਨਾਨਕ ਬੇਨਤੀ ਕਰਦਾ ਹੈ – ਹੇ ਪ੍ਰਭੂ! ਜਿਸ ਉਤੇ ਤੂੰ ਮੇਹਰ ਕਰਦਾ ਹੈਂ ਉਸ ਨੂੰ ਤੇਰਾ ਨਾਮ ਹਾਸਲ ਹੋ ਜਾਂਦਾ ਹੈ ।੩। ਹੇ ਨਾਨਕ! ਆਖ- ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਿਆ ਕਰ, ਉਸ ਦੇ ਦਰ ਤੋਂ ਸਾਰੇ ਸੁਖ ਮਿਲ ਜਾਂਦੇ ਹਨ, ਮੈਂ ਤਾਂ ਜੇਹੜੀ ਭੀ ਮੰਗ ਆਪਣੇ ਚਿੱਤ ਵਿਚ ਉਸ ਪਾਸੋਂ ਮੰਗੀ ਹੈ, ਉਹ ਮੈਨੂੰ ਸਦਾ ਮਿਲ ਗਈ ਹੈ ।੪। ਛੰਤ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ ਹੁਣ ਮੇਰਾ ਮਨ ਮਾਇਆ ਦੇ ਮੋਹ ਤੋਂ ਸੁਤੰਤਰ ਹੋ ਗਿਆ ਹੈ। ਜਿੰਨਾਂ ਨੇ ਭੀ ਗੁਰੁੂ ਦੀ ਸ਼ਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਹਨਾਂ ਦੀ ਜਿੰਦ ਪਰਮਾਤਮਾ ਦੀ ਜੋਤੀ ਵਿਚ ਲੀਨ ਰਹਿੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਿਆਂ ਸਾਰੇ ਪਾਪ ਮਿਟ ਜਾਂਦੇ ਹਨ, ਵਿਕਾਰਾਂ ਦੀ ਸੜਨ ਮੁੱਕ ਜਾਂਦੀ ਹੈ,ਮਨ ਮਾਇਆ ਵੱਲੋਂ ਰੱਜ ਜਾਂਦਾ ਹੈ । ਜਿਨ੍ਹਾਂ ਉੱਤੇ ਪ੍ਰਭੂ ਦਯਾ ਕਰਦਾ ਹੈ, ਜਿੰਨਾ ਦੀ ਬਾਂਹ ਫੜ ਕੇ ਆਪਣੇ ਬਣਾ ਲੈਂਦਾ ਹੈ, ਤੇ, ਆਦਰ ਦੇਂਦਾ ਹੈ, ਜਿੰਨਾਂ ਨੂੰ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ ਆਪਣੇ ਨਾਲ ਮਿਲਾ ਲੈਂਦਾ ਹੈ, ਉਹਨਾਂ ਦੇ ਜਨਮ ਮਰਨ ਦੇ ਸਾਰੇ ਦੁੱਖ ਸੜ ਕੇ ਸੁਆਹ ਹੋ ਜਾਂਦੇ ਹਨ। ਨਾਨਕ ਬੇਨਤੀ ਕਰਦਾ ਹੈ ਹੇ ਭਾਈ! ਜਿੰਨਾਂ ਉਤੇ ਪ੍ਰਭੂ ਮੇਹਰ ਕਰਦਾ ਹੈ, ਉਹਨਾਂ ਨੂੰ ਇਕ ਪਲ ਵਿਚ ਆਪਣੇ ਨਾਲ ਮਿਲਾ ਲੈਂਦਾ ਹੈ ।੪।੨।
.

Address

Barnala
Barnala
148108

Website

Alerts

Be the first to know and let us send you an email when Agamdairy farm posts news and promotions. Your email address will not be used for any other purpose, and you can unsubscribe at any time.

Share

Category